Home » ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ-ਵਿਧਾਇਕ ਅੰਗਦ ਸਿੰਘ
News

ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ-ਵਿਧਾਇਕ ਅੰਗਦ ਸਿੰਘ

ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ-ਵਿਧਾਇਕ ਅੰਗਦ ਸਿੰਘ

*ਚੰਡੀਗੜ ਵਿਖੇ ਖੇਤੀ ਕਾਨੂੰਨਾਂ ਖਿਲਾਫ਼ ਵਿਸ਼ਾਲ ਰੋਸ ਮੁਜ਼ਾਹਰੇ ’ਚ ਕੀਤੀ ਸ਼ਿਰਕਤ
ਨਵਾਂਸ਼ਹਿਰ, 15 ਜਨਵਰੀ :  ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ-ਵਿਧਾਇਕ ਅੰਗਦ ਸਿੰਘ ਇਸ ਦੌਰਾਨ ਬਹੁਤ ਸਾਰੇ ਕਿਸਾਨ ਆਪਣੀਆਂ ਜਾਨਾਂ ਵੀ ਗਵਾ ਚੁੱਕੇ ਹਨ, ਪਰੰਤੂ ਕੇਂਦਰ ਸਰਕਾਰ ’ਤੇ ਕੋਈ ਅਸਰ ਨਹੀਂ ਹੋ ਰਿਹਾ ਅਤੇ ਉਸ ਦਾ ਅੜੀਅਲ ਰਵੱਈਆ ਉਸੇ ਤਰਾਂ ਕਾਇਮ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨੀ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ, ਪਰੰਤੂ ਉਸ ਦੇ ਅਜਿਹੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ੁਰੂ ਤੋਂ ਇਸ ਮੁੱਦੇ ’ਤੇ  ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਕਾਨੂੰਨ ਰੱਦ ਕਰਵਾਉਣ ਲਈ ਹਰੇਕ ਪੱਧਰ ’ਤੇ ਲੜਾਈ ਲੜੀ ਜਾਵੇਗੀ। ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਚੇਅਰਪਰਸਨ ਹਰਮੇਸ਼ ਕੋਰ, ਕੁਲਦੀਪ ਰਾਣਾ, ਹੁਕਮ ਚੰਦ, ਬੰਟੀ ਸੰਘਾ, ਰਾਜੇਸ਼ ਗਾਬਾ, ਰਾਕੇਸ਼ ਕੁਮਾਰ ਵਿੱਕੀ, ਬਲਵਿੰਦਰ ਭੁੰਬਲਾ ਅਤੇ ਮਾਸਟਰ ਚਮਨ ਲਾਲ ਵੀ ਉਨਾਂ ਦੇ ਨਾਲ ਸਨ.
TNL News Desk.

All Time Favorite

Categories