Home » ਕੈਬਨਿਟ ਮੰਤਰੀ ਚੰਨੀ, ਰੰਧਾਵਾ ਅਤੇ ਸੋਨੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Punjabi News

ਕੈਬਨਿਟ ਮੰਤਰੀ ਚੰਨੀ, ਰੰਧਾਵਾ ਅਤੇ ਸੋਨੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਚੰਨੀ, ਰੰਧਾਵਾ ਅਤੇ ਸੋਨੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
*’ਪਿੰਡ ਬਾਬੇ ਨਾਨਕ ਦਾ’ ਦੀ ਉਸਾਰੀ ਸਬੰਧੀ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ
ਸੁਲਤਾਨਪੁਰ ਲੋਧੀ, 29 ਜੂਨ :  ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਸ. ਚਰਨਜੀਤ ਸਿੰਘ ਚੰਨੀ, ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਥਾਨਕ ਮਾਰਕੀਟ ਕਮੇਟੀ ਵਿਖੇ ਨਵੇਂ ਬਣੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਅਤੇ ਮਿਹਨਤ ਨਾਲ ਸਾਰੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮਿੱਥੇ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਨਾਏ ਜਾ ਰਹੇ ਇਸ ਅਤਿ ਮਹੱਤਵਪੂਰਨ ਸਮਾਗਮ ‘ਤੇ ਸਾਰੇ ਸੰਸਾਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਅਤੇ ਮੁੱਖ ਮੰਤਰੀ ਖ਼ੁਦ ਸਾਰੇ ਪ੍ਰਾਜੈਕਟਾਂ ਦੀ ਰੋਜ਼ਾਨਾ ਰਿਪੋਰਟ ਲੈ ਰਹੇ ਹਨ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਇਤਿਹਾਸਕ ਮੌਕੇ ‘ਤੇ ਦੇਸ਼-ਵਿਦੇਸ਼ ਵਿਚੋਂ ਲੱਖਾਂ ਦੀ ਤਾਦਾਦ ਵਿਚ ਆਉਣ ਵਾਲੀ ਸੰਗਤ ਦੀ ਆਓ-ਭਗਤ ਵਿਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਉਨਾਂ ਕਿਹਾ ਕਿ ਇਹ ਸਮਾਗਮ ਹਰ ਹਾਲ ਵਿਚ ਬਿਹਤਰੀਨ ਢੰਗ ਨਾਲ ਮਨਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ।

ਕੈਬਨਿਟ ਮੰਤਰੀ ਚੰਨੀ, ਰੰਧਾਵਾ ਅਤੇ ਸੋਨੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਸਮਾਗਮਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਇਸ ਮੌਕੇ ਆਉਣ ਵਾਲੀਆਂ ਲੱਖਾਂ ਸੰਗਤਾਂ ਨੂੰ ਹਰੇਕ ਤਰਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਪੂਰਥਲਾ, ਲੋਹੀਆਂ ਅਤੇ ਅੰਮ੍ਰਿਤਸਰ ਵਾਲੇ ਪਾਸਿਆਂ ਤੋਂ ਜੋੜਦੇ ਸਥਾਨਾਂ ‘ਤੇ ਤਿੰਨ ਪੜਾਵਾਂ ‘ਤੇ 280 ਏਕੜ ਜ਼ਮੀਨ ‘ਤੇ ਟੈਂਟ ਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਵਿਚ ਸੰਗਤ ਦੇ ਠਹਿਰਨ ਦਾ ਪ੍ਰਬੰਧਾ ਕੀਤੇ ਜਾਵੇਗਾ ਅਤੇ ਹਰੇਕ ਤਰਾਂ ਦੀ ਸਹੂਲਤ ਉਪਲਬੱਧ ਹੋਵੇਗੀ। ਇਸੇ ਤਰਾਂ ਉਨਾਂ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰਤ ਜਾਣਕਾਰੀ ਦੇਣ ਤੋਂ ਇਲਾਵਾ ਸ਼ਹਿਰ ਦੇ ਸੁੰਦਰੀਕਰਨ, ਲਾਈਟਿੰਗ, ਟ੍ਰਾਂਸਪੋਰਟੇਸ਼ਨ, ਸੈਨੀਟੇਸ਼ਨ, ਸਫ਼ਾਈ, ਲੰਗਰਾਂ, ਮੈਡੀਕਲ ਸਹੂਲਤਾਂ, ਸਬ-ਸਟੇਸ਼ਨ, ਪਬਲਿਕ ਐਡਰੈੱਸ ਸਿਸਟਮ, ਪਾਰਕਿੰਗ ਆਦਿ ਬਾਰੇ ਚਾਨਣਾ ਪਾਇਆ। ਕੈਬਨਿਟ ਮੰਤਰੀ ਚੰਨੀ, ਰੰਧਾਵਾ ਅਤੇ ਸੋਨੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਚੰਨੀ, ਰੰਧਾਵਾ ਅਤੇ ਸੋਨੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਇਸ ਦੌਰਾਨ ਕੈਬਨਿਟ ਮੰਤਰੀਆਂ ਵੱਲੋਂ ‘ਪਿੰਡ ਬਾਬੇ ਨਾਨਕ ਦਾ’ ਦੀ ਉਸਾਰੀ ਲਈ ਤਜਵੀਜ਼ਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸੇ ਤਰਾਂ ਉਨਾਂ ਇਤਿਹਾਸਕ ਇਮਾਰਤ ‘ਹਦੀਰਾ’ ਦੇ ਨਵੀਨੀਕਰਨ ਦੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ ਸ. ਵਿਸ਼ਾਲਜੀਤ ਸਿੰਘ ਤੇ ਡਾ. ਮੁਕੇਸ਼ ਕੁਮਾਰ, ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਸੁਖਦੇਵ ਕੁਮਾਰ ਬੰਗੜ, ਸਕੱਤਰ ਮਾਰਕੀਟ ਕਮੇਟੀ ਸ. ਜੁਗਰਾਜ ਸਿੰਘ ਸਾਹੀ,ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਚੀਫ ਇੰਜੀਨੀਅਰ, ਐਕਸੀਅਨ, ਐਸ. ਡੀ. ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

All Time Favorite

Categories