Home » ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ
Punjabi News

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ
ਕਪੂਰਥਲਾ, 6 ਦਸੰਬਰ ,2019 : ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਅਤੇ ਜ਼ਿਲਾ ਭਲਾਈ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਡਾ. ਬੀ. ਆਰ ਅੰਬੇਡਕਰ ਭਵਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਉਨਾਂ ਦੇ ਨਿੱਜੀ ਸਕੱਤਰ ਕੈਪਟਨ ਬਲਜੀਤ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ ਅਤੇ ਉਨਾਂ ਵੱਲੋਂ ਸਮਾਜ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ ਅਤੇ ਸੁਸਾਇਟੀ ਦੇ ਪ੍ਰਧਾਨ ਸ੍ਰੀ ਗੁਰਮੁਖ ਢੋਡ ਨੇ ਡਾ. ਅੰਬੇਡਕਰ ਨੂੰ ਇਕ ਯੁੱਗ ਪੁਰਸ਼ ਦੱਸਿਆ, ਜਿਹੜੇ ਕਿ ਦੱਬੇ-ਕੁਚਲੇ ਲੋਕਾਂ ਲਈ ਆਸ ਦੀ ਕਿਰਨ ਬਣੇ। ਇਸ ਮੌਕੇ ਹਾਜ਼ਰ ਸਮੂਹ ਸ਼ਖਸੀਅਤਾਂ ਨੇ ਡਾ. ਅੰਬੇਡਕਰ ਦੀ ਪ੍ਰਤਿਮਾ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਸ. ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਹਾਜ਼ਰ ਸਮੂਹ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ, ਐਸ. ਐਚ. ਓ ਸਿਟੀ ਸ. ਹਰਜਿੰਦਰ ਸਿੰਘ, ਸਟੇਟ ਐਵਾਰਡੀ ਸ੍ਰੀ ਗੁਰਬਚਨ ਸਿੰਘ ਬੰਗੜ, ਸ੍ਰੀ ਮਲਕੀਤ ਸਿੰਘ, ਸ. ਨਰਿੰਦਰ ਸਿੰਘ, ਸ. ਸੁਖਰਾਜ ਸਿੰਘ, ਸ੍ਰੀ ਲਾਡੀ ਲੱਖਣ ਕਲਾਂ, ਸ੍ਰੀ ਬਰਿੰਦਰ ਸਿੰਘ, ਸ੍ਰੀ ਰਿੰਕੂ ਕਾਲੀਆ, ਸ੍ਰੀ ਰਾਜੀਵ ਸੂਦ, ਸ੍ਰੀ ਮਹਿੰਦਰ ਲਾਲ ਤੇ ਹੋਰ ਹਾਜ਼ਰ ਸਨ।

All Time Favorite

Categories