Home » ਡੀ.ਸੀ. ਅਤੇ ਸੀ.ਪੀ. ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ
Punjabi News

ਡੀ.ਸੀ. ਅਤੇ ਸੀ.ਪੀ. ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ

ਡੀ.ਸੀ. ਅਤੇ ਸੀ.ਪੀ. ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕਿਹਾ! ਵੱਧ ਰਹੇ ਕੋਵਿਡ ਕੇਸਾਂ ਨੂੰ ਠੱਲ ਪਾਉਣ ਲਈ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ
-ਡੀ.ਸੀ. ਤੇ ਸੀ.ਪੀ. ਵੱਲੋਂ ਅਧਿਕਾਰੀਆਂ ਨੂੰ ਜਾਰੀ ਨਿਰਦੇਸ਼, ਮੁੱਖ ਮੰਤਰੀ ਵੱਲੋਂ ਜਾਰੀ ਕੋਵਿਡ ਸਬੰਧੀ ਨਵੀਂਆਂ ਹਦਾਇਤਾਂ ਨੂੰ ਸਖ਼ਤੀ ਨਾਲ ਕੀਤਾ ਜਾਵੇ ਲਾਗੂ
ਲੁਧਿਆਣਾ, 23 ਫਰਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਲੁਧਿਆਣਾ ਦੇ ਵਸਨੀਕਾਂ ਨੂੰ ਕੋਵਿਡ ਕੇਸਾਂ ਦੇ ਫੈਲਣ ਨੂੰ ਰੋਕਣ ਲਈ ਮਾਸਕ, ਆਪਸੀ ਵਿੱਥ ਅਤੇ ਹੱਥ ਧੋਣ ਸਮੇਤ ਕਈ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ।
ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਪੋਜ਼ਟਿਵ ਮਾਮਲਿਆਂ ਵਿਚ ਵਾਧਾ ਵੇਖਿਆ ਗਿਆ ਹੈ ਅਤੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਬੰਧੀ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਜਿਸਦੇ ਤਹਿਤ ਪਹਿਲੀ ਮਾਰਚ ਤੋਂ ਸੂਬੇ ਭਰ ਵਿੱਚ ਇੰਡੋਰ ਇਕੱਠ ਲਈ 100 ਅਤੇ ਆਊਟਡੋਰ ਲਈ 200 ਤੋਂ ਵੱਧ ਵਿਅਕਤੀਆਂ ਦੀ ਮਨਾਹੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਜ਼ਿਲੇ ਵਿਚ ਕੋਵਿਡ ਦੀ ਰੋਕਥਾਮ ਲਈ ਸਾਵਧਾਨੀਆਂ ਅਤੇ ਪ੍ਰੋਟੋਕਾਲਾਂ ਪ੍ਰਤੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਲੱਛਣਾਂ ਪ੍ਰਤੀ ਸੁਚੇਤ ਰਹਿਣ ਅਤੇ ਤੁਰੰਤ ਜਾਂਚ ਕਰਵਾਉਣ ਤਾਂ ਜੋ ਇਹ ਅੱਗੇ ਨਾ ਫੈਲ ਸਕੇ ਅਤੇ ਪੋਜ਼ਟਿਵ ਕੇਸਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਸਨੀਕਾਂ ਵੱਲੋਂ ਪਹਿਲਾਂ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਕੋਵਿਡ ਨੂੰ ਫੈਲਣ ਤੋਂ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਅਤੇ ਹੁਣ ਜਦੋਂ ਕੇਸ ਦੁਬਾਰਾ ਵੱਧਣੇ ਸ਼ੁਰੂ ਹੋ ਗਏ ਹਨ, ਤਾਂ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਵਿਸ਼ੇਸ਼ ਸਹਿਯੋਗ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਨਵੀਂ ਚੁਣੌਤੀ ਦਾ ਸਾਹਮਣਾ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਕੋਵਿਡ ਵਿਰੁੱਧ ਲੜਾਈ ਜਿੱਤਣ ਲਈ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ।

All Time Favorite

Categories