Punjabi News

 4 ਦਸੰਬਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਕਬੱਡੀ ਦੀਆਂ ਛੇ ਟੀਮਾਂ ਵਿਚਕਾਰ ਹੋਣਗੇ ਤਿੰਨ ਮੁਕਾਬਲੇ, ਪਹਿਲਾ ਮੁਕਾਬਲਾ ਭਾਰਤ ਬਨਾਮ ਸ੍ਰੀਲੰਕਾ ਵਿਚਕਾਰ ਹੋਵੇਗਾ

 ਦਸੰਬਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਕਬੱਡੀ ਦੀਆਂ ਛੇ ਟੀਮਾਂ ਵਿਚਕਾਰ ਹੋਣਗੇ ਤਿੰਨ ਮੁਕਾਬਲੇ, ਪਹਿਲਾ ਮੁਕਾਬਲਾ ਭਾਰਤ ਬਨਾਮ ਸ੍ਰੀਲੰਕਾ ਵਿਚਕਾਰ ਹੋਵੇਗਾ
ਕਾਂਗਰਸੀ ਆਗੂ ਹੀਰਾ ਸੋਢੀ, ਵਧੀਕ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਨੇ ਗੁਰੂ ਰਾਮਦਾਸ ਸਟੇਡੀਅਮ ਵਿਖੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
 4 ਦਸੰਬਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਕਬੱਡੀ ਦੀਆਂ ਛੇ ਟੀਮਾਂ ਵਿਚਕਾਰ ਹੋਣਗੇ ਤਿੰਨ ਮੁਕਾਬਲੇ, ਪਹਿਲਾ ਮੁਕਾਬਲਾ ਭਾਰਤ ਬਨਾਮ ਸ੍ਰੀਲੰਕਾ ਵਿਚਕਾਰ ਹੋਵੇਗਾ
ਗੁਰੂਹਰਸਹਾਏ/ਫ਼ਿਰੋਜਪੁਰ 2 ਦਸੰਬਰ 2019  :ਗੁਰੂ ਰਾਮਦਾਸ ਸਟੇਡੀਅਮ ਵਿਖੇ ਗੁਰੂਹਰਸਹਾਏ ਵਿਖੇ 4 ਦਸੰਬਰ ਨੂੰ ਹੋਣ ਵਾਲੇ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਕਾਂਗਰਸੀ ਆਗੂ ਸ੍ਰ: ਅਨੁਮੀਤ ਸਿੰਘ ਹੀਰਾ ਸੋਢੀ ਵਿਸ਼ੇਸ਼ ਤੌਰ ਤੇ ਸਟੇਡੀਅਮ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ, ਐਸਡੀਐਮ ਗੁਰੂਹਰਸਹਾਏ ਕੁਲਦੀਪ ਬਾਵਾ ਵੀ ਹਾਜ਼ਰ ਸਨ।
ਇਸ ਮੌਕੇ ਸ੍ਰ: ਹੀਰਾ ਸਿੰਘ ਸੋਢੀ ਨੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਵੱਲੋਂ ਹੁਣ ਤੱਕ ਕਬੱਡੀ ਟੁਰਨਾਮੈਂਟ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਆਖਿਆ।  ਸ੍ਰ: ਹੀਰਾ ਸੋਢੀ ਨੇ ਦੱਸਿਆ ਕਿ ਇਹ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸ੍ਰੀ. ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੋਵੇਗਾ।
ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਗੁਰੂ ਰਾਮਦਾਸ ਸਟੇਡੀਅਮ ਵਿਖੇ ਛੇ ਟੀਮਾਂ ਵਿਚਕਾਰ ਕਬੱਡੀ ਦੇ ਤਿੰਨ ਮੁਕਾਬਲੇ ਹੋਣਗੇ। ਪਹਿਲਾ ਮੁਕਾਬਲਾ ਭਾਰਤ ਬਨਾਮ ਸ੍ਰੀਲੰਕਾ, ਦੂਸਰਾ ਮੁਕਾਬਲਾ ਇੰਗਲੈਂਡ ਬਨਾਮ ਅਸਟਰੇਲੀਆ ਅਤੇ ਤੀਜਾ ਮੁਕਾਬਲਾ ਕੇਨੈਡਾ ਬਨਾਮ ਨਿਊਜਿਲੈਂਡ ਦੀ ਟੀਮ ਵਿਚਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਸਵੇਰੇ 11 ਵਜੇ ਤੋਂ ਸ਼ਾਮ 4.30 ਵਜੇ ਤੱਕ ਹੋਣਗੇ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਸਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦੇ ਮਸ਼ਹੂਰ ਗਾਇਕਾਂ ਵੱਲੋਂ ਵੀ ਆਪਣੇ ਗੀਤਾਂ ਰਾਹੀਂ ਮਨੋਰੰਜਨ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਤੇ ਐਸਡੀਐਮ ਕੁਲਦੀਪ ਬਾਵਾ ਨੇ ਦੱਸਿਆ ਕਿ ਕਬੱਡੀ ਮੈਚ ਦੀਆਂ ਤਿਆਰੀਆਂ ਲਈ ਵੱਖ ਵੱਖ ਵਿਭਾਗਾਂ ਵੱਲੋਂ ਕੰਮ ਜੰਗੀ ਪੱਧਰ ਤੇ ਜਾਰੀ ਹੈ ਅਤੇ ਕੱਲ੍ਹ ਸ਼ਾਮ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।

All Time Favorite

Categories