Home » ਦਾਖਾ ਜ਼ਿਮਨੀ ਚੋਣ-
Election Punjab

ਦਾਖਾ ਜ਼ਿਮਨੀ ਚੋਣ-

ਦਾਖਾ ਜ਼ਿਮਨੀ ਚੋਣ-
ਦਾਖਾ ਜ਼ਿਮਨੀ ਚੋਣ- ਵੋਟਾਂ 21 ਨੂੰ, ਜ਼ਿਲ•ਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ
-ਵੋਟਰ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਵੋਟ ਦਾ ਇਸਤੇਮਾਲ ਕਰਨ-ਜ਼ਿਲ•ਾ ਚੋਣ ਅਫ਼ਸਰ
-ਹਲਕਾ ਦਾਖਾ ਵਿੱਚ 1.84 ਲੱਖ ਤੋਂ ਵਧੇਰੇ ਵੋਟਰ ਕਰਨਗੇ ਵੋਟ ਦਾ ਇਸਤੇਮਾਲ
-ਕੁੱਲ 220 ਪੋਲਿੰਗ ਸਟੇਸ਼ਨਾਂ ‘ਤੇ ਪਾਈ ਜਾ ਸਕੇਗੀ ਵੋਟ
ਲੁਧਿਆਣਾ, 20 ਅਕਤੂਬਰ .2019 : ”ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਦੌਰਾਨ ਮਿਤੀ 21 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ•ਾ ਪ੍ਰਸਾਸ਼ਨ ਇਨ•ਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਲਾਜ਼ਮੀ ਅਤੇ ਸਹੀ ਇਸਤੇਮਾਲ ਕਰਨ।” ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤਾ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 68 ਦਾਖਾ ਦੇ ਇਸ ਸਮੇਂ 220 ਪੋਲਿੰਗ ਸਟੇਸ਼ਨ ਹਨ, ਜਿਨ•ਾਂ ਵਿੱਚ ਜਨਰਲ ਵੋਟਰ 1,84,306 ਅਤੇ 780 ਸਰਵਿਸ ਵੋਟਰ ਹਨ। ਸਾਰੇ ਵੋਟਰਾਂ ਨੂੰ ਜ਼ਿਲ•ਾ ਪ੍ਰਸਾਸ਼ਨ ਵੱਲੋਂ ਵੋਟਰ ਸ਼ਨਾਖਤੀ ਕਾਰਡ ਅਤੇ ਵੋਟਰ ਸਲਿੱਪਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ।
ਵਿਧਾ ਸਭਾ ਹਲਕਾ ਦਾਖਾ ਲਈ ਕੁੱਲ 11 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਦਕਿ 12ਵਾਂ ਨੰਬਰ ‘ਨੋਟਾ’ ਦਾ ਹੋਵੇਗਾ। ਚੋਣਾਂ ਦੀ ਪੂਰੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਸਿਵਲ ਪ੍ਰਸਾਸ਼ਨ ਦੇ 1295 ਅਧਿਕਾਰੀ ਚੋਣ ਅਮਲੇ ਦੀ ਡਿਊਟੀ ਨਿਭਾਉਣਗੇ। ਜਦਕਿ ਵੋਟ ਪ੍ਰਕਿਰਿਆ ਨੂੰ ਸ਼ਾਂਤੀ ਪੂਰਨ ਤਰੀਕੇ ਨਾਲ ਸਿਰੇ ਚੜਾਉਣ ਲਈ ਲੋੜੀਂਦੀ ਮਾਤਰਾ ਵਿੱਚ ਪੰਜਾਬ ਪੁਲਿਸ ਦੇ ਜਵਾਨ ਅਤੇ ਇਸ ਤੋਂ ਇਲਾਵਾ ਲੋੜੀਂਦੀ ਮਾਤਰਾ ਵਿੱਚ ਹੋਰ ਕੇਂਦਰੀ ਫੋਰਸਾਂ ਲਗਾਈਆਂ ਗਈਆਂ ਹਨ। ਸ੍ਰੀ ਅਗਰਵਾਲ ਨੇ ਵਚਨਬੱਧਤਾ ਦੁਹਰਾਈ ਕਿ ਇਹ ਚੋਣਾਂ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ।
ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਚੋਣ ਨੂੰ ਸ਼ਾਂਤਮਈ ਤਰਕੇ ਨਾਲ ਕਰਾਉਣ ਲਈ ਸੀ. ਆਰ. ਪੀ. ਐੱਫ. ਸਮੇਤ ਆਈ. ਆਰ. ਬੀ. ਅਤੇ ਕਮਾਂਡੋ ਦੀਆਂ 5 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ•ਾਂ ਦੇ ਕੁੱਲ 400 ਮੁਲਾਜ਼ਮ ਪੂਰੇ ਹਲਕੇ ਵਿੱਚ ਤਾਇਨਾਤ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ਦੀ ਨਿਗਰਾਨੀ ਲਈ ਇੱਕ ਮਾਈਕਰੋ ਆਬਜ਼ਰਵਰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 140 ਪੋਲਿੰਗ ਸਟੇਸ਼ਨਾਂ ‘ਤੇ ਅੰਦਰ ਦੇ ਨਾਲ-ਨਾਲ ਬਾਹਰੋਂ ਵੀ ਵੀਡੀਓਗ੍ਰਾਫੀ ਹੋਵੇਗੀ। ਅੰਦਰੋਂ ਵੀਡੀਓਗ੍ਰਾਫੀ ਹਰੇਕ ਪੋਲਿੰਗ ਸਟੇਸ਼ਨ ਦੀ ਹੋਵੇਗੀ।
ਸ੍ਰੀ ਅਗਰਵਾਲ ਨੇ ਵੋਟਰਾਂ, ਉਮੀਦਵਾਰਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੋਟਰ ਪੈਸੇ ਲੈ ਕੇ ਵੋਟ ਪਾਉਂਦਾ ਹੈ ਜਾਂ ਕੋਈ ਉਮੀਦਵਾਰ ਜਾਂ ਪਾਰਟੀ ਕਿਸੇ ਵੋਟਰ ਨੂੰ ਵੋਟ ਲਈ ਪੈਸੇ ਦੀ ਪੇਸ਼ਕਸ਼ ਕਰਦੀ ਹੈ ਤਾਂ ਉਸ ਵਿਰੁੱਧ ਧਾਰਾ 178 ਬੀ ਦੇ ਤਹਿਤ ਅਪਰਾਧਕ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰ•ਾਂ ਕਿਸੇ ਵੋਟਰ ਨੂੰ ਡਰਾ, ਧਮਕਾ ਕੇ ਜਾਂ ਸੱਟ ਫੇਟ ਮਾਰਕੇ ਵੋਟ ਪਵਾਉਣ ਦੀ ਸੂਰਤ ਵਿੱਚ ਦੋਸ਼ੀ ਵਿਰੁਧ ਧਾਰਾ 171 ਸੀ ਤਹਿਤ ਕਾਰਵਾਈ ਕੀਤੀ ਜਾਵੇਗੀ। ਚੋਣਾਂ ਨਾਲ ਸੰਬੰਧਤ ਕਿਸੇ ਵੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 127 ਏ ਦੇ ਤਹਿਤ ਦੋਸ਼ੀ ਮੰਨਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

All Time Favorite

Categories