Home » ਦੁਰਘਟਨਾਵਾਂ ਤੋਂ ਬਚਾਉਣ ਲਈ ਬੇਸਹਾਰਾ ਪਸ਼ੂਆਂ ਦੇ ਗਲਾਂ ਵਿੱਚ ਪਾਏ ਰਿਫਲੈਕਟਰ ਬੈਂਡਜ਼
Punjabi News

ਦੁਰਘਟਨਾਵਾਂ ਤੋਂ ਬਚਾਉਣ ਲਈ ਬੇਸਹਾਰਾ ਪਸ਼ੂਆਂ ਦੇ ਗਲਾਂ ਵਿੱਚ ਪਾਏ ਰਿਫਲੈਕਟਰ ਬੈਂਡਜ਼

ਦੁਰਘਟਨਾਵਾਂ ਤੋਂ ਬਚਾਉਣ ਲਈ ਬੇਸਹਾਰਾ ਪਸ਼ੂਆਂ ਦੇ ਗਲਾਂ ਵਿੱਚ ਪਾਏ ਰਿਫਲੈਕਟਰ ਬੈਂਡਜ਼

ਮਾਨਸਾ, 19 ਫਰਵਰੀ : ਧੁੰਦ ਅਤੇ ਰਾਤ ਦੇ ਸਮੇਂ ਦੁਰਘਟਨਾਵਾਂ ਹੋਣ ਤੋਂ ਬਚਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਬੇਸਹਾਰਾ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਰ ਬੈਂਡ ਪਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਈ ਵਾਰ ਰਾਤ ਦੇ ਸਮੇਂ ਜਾਂ ਧੁੰਦ ਦੌਰਾਨ ਇਹ ਬੇਸਹਾਰਾ ਪਸ਼ੂ ਵਾਹਨ ਚਾਲਕਾਂ ਨੂੰ ਨਜ਼ਰ ਨਹੀਂ ਆਉਂਦੇ, ਜਿਸ ਕਾਰਨ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਰੇਡੀਅਮ ਰਿਫਲੈਕਟਰ ਬੈਂਡ ਰਾਤ ਵੇਲੇ ਕਾਫ਼ੀ ਚਮਕਦੇ ਹਨ, ਜਿਸ ਕਾਰਨ ਇਨ੍ਹਾਂ ਪਸ਼ੂਆਂ ਦਾ ਵਾਹਨ ਚਾਲਕਾਂ ਨੂੰ ਪਹਿਲਾਂ ਹੀ ਪਤਾ ਚੱਲ ਜਾਇਆ ਕਰੇਗਾ ਅਤੇ ਹਾਦਸਿਆਂ ਨੂੰ ਠੱਲ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਜਿੱਥੇ ਸਮੇਂ-ਸਮੇਂ ’ਤੇ ਫੜ ਕੇ ਗਊਸ਼ਾਲਾਵਾਂ ਵਿੱਚ ਭੇਜਿਆ ਜਾ ਰਿਹਾ ਹੈ, ਉਥੇ ਹੀ ਦੁਰਘਟਨਾਵਾਂ ਤੋਂ ਬਚਾਅ ਲਈ ਇਨ੍ਹਾਂ ਦੇ ਗਲਾਂ ਵਿੱਚ ਰੇਡੀਅਮ ਰਿਫਲੈਕਟਰ ਬੈਂਡਜ਼ ਪਾਏ ਜਾ ਰਹੇ ਹਨ।
ਇਸ ਮੌਕੇ ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸ਼੍ਰੀ ਜਸਵੰਤ ਸਿੰਘ ਅਤੇ ਸਮਾਜ ਸੇਵੀ ਸ਼੍ਰੀ ਸੰਜੀਵ ਪਿੰਕਾ ਮੌਜੂਦ ਸਨ।

 

All Time Favorite

Categories