Home » ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 1 ਮਾਰਚ ਤੋਂ
Punjabi News

ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 1 ਮਾਰਚ ਤੋਂ

ਜਲੰਧਰ, 25 ਫਰਵਰੀ,2021: ਸੈਨਿਕਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਸ਼ਾਸਤਰੀ ਮਾਰਕੀਟਜਲੰਧਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ ਮਿਤੀ 1 ਮਾਰਚ 2021 ਤੋਂ ਸ਼ੁਰੂ ਹੋ ਰਿਹਾ ਹੈ।

               ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ਨੇ ਦੱਸਿਆ ਕਿ ਭਰਤੀ ਦੀ ਟਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ-ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟਰੇਨਿੰਗ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ।

               ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਉਮੀਦਵਾਰ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਲੈ ਕੇ ਆਉਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

               ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 7340982774 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

All Time Favorite

Categories