Home » ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਨੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਪਹੁੰਚ ਕੇ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨਾਲ ਕੀਤੀ ਮੁਲਾਕਾਤ।
Punjabi News

ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਨੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਪਹੁੰਚ ਕੇ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨਾਲ ਕੀਤੀ ਮੁਲਾਕਾਤ।

ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਨੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਪਹੁੰਚ ਕੇ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨਾਲ ਕੀਤੀ ਮੁਲਾਕਾਤ।
ਪੰਥਕ ਮਾਮਲਿਆਂ ਅਤੇ ਧਰਮ ਪ੍ਰਚਾਰ ਦੇ ਖੇਤਰ ’ਚ ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਦੀ ਤਰਾਂ ਸਹਿਯੋਗ ਜਾਰੀ ਰਹੇਗੀ : ਬਾਬਾ ਹਰਨਾਮ ਸਿੰਘ ਖ਼ਾਲਸਾ।
ਦਮਦਮੀ ਟਕਸਾਲ ਦਾ ਪੰਥ ’ਚ ਅਹਿਮ ਸਥਾਨ : ਬੀਬੀ ਜਗੀਰ ਕੌਰ
ਮਹਿਤਾ / ਅੰਮ੍ਰਿਤਸਰ 4 ਦਸੰਬਰ 20209:  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਥਕ ਤੇ ਧਾਰਮਿਕ ਖੇਤਰ ਵਿਚ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਪੰਥਕ ਮਾਮਲਿਆਂ ਪ੍ਰਤੀ ਸਮੂਹ ਪੰਥਕ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਚੱਲਣ ਲਈ ਕਿਹਾ ਹੈ। ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ ’ਤੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਚੌਕ ਵਿਖੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਨਾਲ ਮੁਲਾਕਾਤ ਕਰਨ ਲਈ ਆਪਣੀ ਪੂਰੀ ਟੀਮ ਸਮੇਤ ਪਹੁੰਚੀ ਹੋਈ ਸੀ। ਪ੍ਰੋ: ਸਰਚਾਂਦ ਸਿੰਘ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਪੂਰੀ ਟੀਮ ਨੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਨੇ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਕਮੇਟੀ ਦੇ ਚੁਣੀ ਗਈ ਕਾਰਜਕਾਰਨੀ ਅਤੇ ਨਵੇਂ ਅਹੁਦੇਦਾਰਾਂ ਨਾਲ ਪੰਥਕ ਵਿਚਾਰਾਂ ਕੀਤੀਆਂ। ਬੀਬੀ ਜਗੀਰ ਕੌਰ ਨਾਲ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ: ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ: ਸੁਰਜੀਤ ਸਿੰਘ ਭਿਟੇਵਡ , ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਤੇ ਜਰਨਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਜੀ ਸਿਆਲਕਾ ਤੋਂ ਇਲਾਵਾ ਐਗਜ਼ੈਕਟਿਵ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ, ਸ. ਸਵਿੰਦਰ ਸਿੰਘ ਜੀ ਟੌਹੜਾ,. ਸ. ਬਲਦੇਵ ਸਿੰਘ ਚੂੰਘਾਂ, ਸ. ਨਵਤੇਜ ਸਿੰਘ ਕਾਉਣੀ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਨ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਭਜਨ ਸਿੰਘ ਕੁਰਕਸ਼ੇਤਰ, ਬੀਬੀ ਮਲਕੀਤ ਕੌਰ ਕਮਾਲਪੁਰ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਅਹਿਮ ਜ਼ਿੰਮੇਵਾਰੀਆਂ ਲਈ ਚੁਣੇ ਜਾਣ ’ਤੇ ਸਭ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਕੌਮ ਨੂੰ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਤੋਂ ਬਹੁਤ ਵੱਡੀਆਂ ਆਸਾਂ ਹਨ ਅਤੇ ਇਸ ਟੀਮ ਨੂੰ ਪੰਥ ਅਤੇ ਪੰਥਕ ਮਾਮਲਿਆਂ ਨੂੰ ਸਹੀ ਦਿਸ਼ਾ ਵਿਚ ਵਾਚਣ ਅਤੇ ਅਸਰਦਾਇਕ ਹੱਲ ਲੱਭਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਕਾਰਜਾਂ ਵਿਚ ਭ੍ਰਿਸ਼ਟਾਚਾਰ ਰਹਿਤ ਅਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਵਲ ਵਿਸ਼ੇਸ਼ ਤਵੱਜੋ ਤੇ ਤਰਜੀਹ ਦੇਣ ਲਈ ਵੀ ਕਿਹਾ। ਉਨਾਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕਰਨ ਅਤੇ ਨੌਜਵਾਨ ਪੀੜੀ ਨੂੰ ਪਤਿਤਪੁਣੇ ਤੋਂ ਹਟਾ ਕੇ ਸਿਖੀ ਨਾਲ ਜੋੜਣ ਪ੍ਰਤੀ ਕਾਰਜ ਕਰਨ ਲਈ ਕਿਹਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਤ ਗਿ: ਹਰਨਾਮ ਸਿੰਘ ਖਾਲਸਾ ਵਲੋਂ ਪੰਥ ਦੀ ਚੜਦੀਕਲਾ ਲਈ ਕੀਤੇ ਜਾ ਰਹੇ ਵਡਮੁਲੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦਮਦਮੀ ਟਕਸਾਲ ਦਾ ਸਿੱਖ ਜੱਗਤ ਵਿੱਚ ਬੜਾ ਸਤਿਕਾਰਤ ਸਥਾਨ ਹੈ ਅਤੇ ਦਮਦਮੀ ਟਕਸਾਲ ਹਮੇਸ਼ਾ ਹੀ ਸਿੱਖ ਰਹਿਤ ਮਰਿਯਾਦਾ ’ਤੇ ਪੂਰਨ ਪਹਿਰਾ ਦੇਣ, ਗੁਰਬਾਣੀ ਦੀ ਸ਼ੁਧ ਸੰਥਿਆ ਦੇ ਕੇ ਗੁਰਮਤਿ ਦੇ ਵਿਦਵਾਨ ਪੈਦਾ ਕਰਨ ਵਾਲੀ ਅਤੇ ਲੋੜ ਪੈਣ ਤੇ ਕੌਮ ਵਾਸਤੇ ਕੁਰਬਾਨੀਆਂ ਕਰਨ ਵਾਲੀ ਸੰਸਥਾ ਹੈ। ੳਹਨਾਂ ਕਿਹਾ ਕਿ ਅਜ ਉਹ ਟੀਮ ਸਮੇਤ ਇਥੇ ਗੁਰੂਘਰ ਨੱਤਮਸਤਕ ਹੋਣ ਅਤੇ ਦਮਦਮੀ ਟਕਸਾਲ ਮੁਖੀ ਨਾਲ ਪੰਥਕ ਵਿਚਾਰਾਂ ਕਰਨ ਆਏ ਹਨ।

From Our Correspondent.

All Time Favorite

Categories