Punjabi News

ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 02 : ਅਗਸਤ :ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਤੇ ਭਵਿੱਖ ਨੂੰ ਸੁਨਹਿਰੀ ਬਨਾਉਣ ਲਈ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਵਿਸ਼ੇਸ਼ ਉਪਰਾਲਿਆਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦਾ ਐਲਾਨਿਆ ਨਤੀਜਾ ਸ਼ਾਨਦਾਰ ਰਿਹਾ ਹੈ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਗਤਪੁਰਾ ਸੋਢੀਆਂ ਦੇ ਬਾਰ੍ਹਵੀਂ ਜਮਾਤ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਨ ਮੌਕੇ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ, ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਜਿ਼ਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਵੀ ਮੌਜੂਦ ਸਨ।

ਸ. ਨਾਗਰਾ ਨੇ ਦੱਸਿਆ ਕਿ ਸਕੂਲ ਦੇ 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ,20 ਵਿਦਿਆਰਥੀਆਂ ਦੇ 80ਫੀਸਦੀ ਤੋਂ ਵੱਧ ਤੇ 2 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਲਏ ਹਨ। ਇਨ੍ਹਾਂ ਵਿੱਚ ਸਤਬੀਰ ਕੌਰ ਨੇ 96.22 ਫੀਸਦ ਅੰਕ ਲੈ ਕੇ ਪਹਿਲਾ ਸਥਾਨ, ਹਰਪ੍ਰੀਤ ਕੌਰ ਨੇ 96 ਫੀਸਦ ਅੰਕ ਲੈ ਕੇ ਦੂਜਾ ਸਥਾਨ ਅਤੇ ਜਸਨਪ੍ਰੀਤ ਕੌਰ ਨੇ 95.11 ਫੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਸ. ਨਾਗਰਾ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਿੱਖਿਆਂ ਸਬੰਧੀ ਚੰਗੀਆਂ ਨੀਤੀਆਂ ਸਦਕਾ ਸਕੂਲਾਂ ਵਿੱਚ ਦਾਖਲੇ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਸੋਢੀਆਂ ਵਿਖੇ ਵੀ ਪਿਛਲੇ ਸਾਲ ਨਾਲੋ ਇਸ ਸਾਲ 32 ਫੀਸਦੀ ਬੱਚਿਆਂ ਦਾ ਵੱਧ ਦਾਖਲਾ ਹੋਇਆ ਹੈ। ਸ. ਨਾਗਰਾ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਤੇ ਹੋਰ ਵੀ ਵੱਡੀ ਗਿਣਤੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਸਦਕਾ ਸ਼ਾਨਦਾਰ ਨਤੀਜੇ ਆ ਰਹੇ ਹਨ।

ਇਸ ਮੌਕੇ ਐਸ.ਪੀ ਡੀ ਹਰਪਾਲ ਸਿੰਘ,ਐਸ.ਡੀ.ਐਮ ਸੰਜੀਵ ਕੁਮਾਰ, ਜਿ਼ਲਾ ਸਿੱਖਿਆ ਅਫਸਰ ਪਰਮਜੀਤ ਕੌਰ ਸਿੱਧੂ, ਜਿਲਾ ਕਾਂਗਰਸ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਲੈਕਚਰਾਰ ਪੂਰਨ ਸਹਿਗਲ ਤੇ ਰੋਸ਼ਾ ਸਿੰਘ ਹਾਜ਼ਰ ਸਨ।

All Time Favorite

Categories