Punjabi News

ਵਿਧਾਇਕ ਨਾਗਰਾ ਨੇ ਵਿਦਿਆਰਥਣਾਂ ਨੂੰ ਵੰਡੇ ਸਾਈਕਲ

ਵਿਧਾਇਕ ਨਾਗਰਾ ਨੇ ਵਿਦਿਆਰਥਣਾਂ ਨੂੰ ਵੰਡੇ ਸਾਈਕਲ

ਵਿਦਿਆਰਥਣਾਂ ਨੂੰ ਲਗਨ ਨਾਲ ਪੜ੍ਹਨ  ਲਈ ਪੇ੍ਰ‌ਿਆ
ਫ਼ਤਹਿਗੜ੍ਹ ਸਾਹਿਬ, 17 ਫਰਵਰੀ :ਪੰਜਾਬ ਸਰਕਾਰ ਬਿਹਤਰੀਨ ਸਿੱਖਿਆ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਤੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ)ਸਰਹਿੰਦ ਮੰਡੀ ਵਿਖੇ ਮਾਈ ਭਾਗੋ ਸਕੀਮ ਤਹਿਤ ਵਿਦਿਆਰਥਾਣਾਂ ਨੂੰ ਸਾਈਕਲ ਵੰਡਣ ਮੌਕੇ ਕੀਤਾ। ਉਨ੍ਹਾਂ ਨੇ ਇਸ ਮੌਕੇ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੀਆਂ 416 ਵਿਦਿਆਰਥਣਾਂ ਨੂੰ ਸਾਈਕਲ ਵੰਡੇ।
ਵਿਧਾਇਕ ਸ. ਨਾਗਰਾ ਨੇ ਇਸ ਮੌਕੇ ਕਿਹਾ ਕਿ ਵਿਦਿਆਰਥੀ ਆਪਣੀ ਪੜ੍ਹਾਈ ਵੱਲ ਵੱਧ ਤੋਂ ਵੱਧ ਧਿਆਨ ਦੇਣ ਅਤੇ ਮਿਹਨਤ ਤੇ ਲਗਨ ਨਾਲ ਸਫ਼ਲਤਾ ਹਾਸਲ ਕਰਦਿਆਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਿੱਖਿਆ ਢਾਂਚੇ ਸਬੰਧੀ ਲੋੜਾਂ ਤੇ ਵਿਦਿਆਰਥੀਆਂ ਦੀ ਸਹੂਲਤਾਂ ਦੀ ਪੂਰਤੀ ਦੀ ਜਿ਼ੰਮੇਵਾਰੀ ਸਰਕਾਰ ਦੀ ਹੈ ਤੇ ਸਰਕਾਰ ਵੱਲੋਂ ਸਿੱਖਿਆ ਢਾਂਚੇ ਤੇ ਸਹੂਲਤਾਂ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਆਪਕਾਂ ਨੂੰ ਵੀ ਪੂਰੀ ਸਿ਼ੱਦਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਪ੍ਰੇਰਿਆ।
ਇਸ ਮੌਕੇ ਕੌਂਸਲਰ ਨਰਿੰਦਰ ਕੁਮਾਰ ਪ੍ਰਿੰਸ, ਪ੍ਰਿੰਸੀਪਲ ਤੇਜਿੰਦਰ ਸਿੰਘ, ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ  ਗੁਲਸ਼ਨ ਰਾਏ ਬੌਬੀ, ਸਾਬਕਾ ਪ੍ਰਧਾਨ ਚਰਨਜੀਵ ਚੰਨਾ, ਪਵਨ ਕਾਲੜਾ, ਅਮਰਦੀਪ ਬੈਨੀਪਾਲ ਦੋਵੇਂ ਕੌਂਸਲਰ, ਅਨੰਦ ਮੋਹਨ, ਹਨੀ ਭਾਰਦਵਾਜ, ਰਾਜਵਿੰਦਰ ਸਿੰਘ ਲਾਡੀ, ਲੁਕੇਸ਼ ਸੂਦ ਸਮੇਤ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

All Time Favorite

Categories