– ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ : ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ
– 200 ਹੈਲਥ ਕੇਅਰ ਵਰਕਰਾਂ ਨੂੰ ਲੱਗੇਗੀ ਕੋਰੋਨਾ ਵੈਕਸੀਨ : ਡਾ. ਦਵਿੰਦਰ ਢਾਂਡਾ
–
ਨਵਾਂਸ਼ਹਿਰ, 15 ਜਨਵਰੀ : ਸ਼ਹੀਦ ਭਗਤ ਸਿੰਘ ਨਗਰ ਕੋਵਿਡ-19 ਟੀਕਾਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਅੱਜ ਕਰੀਬ 1.00 ਵਜੇ ਸਿਵਲ ਸਰਜਨ ਦਫਤਰ, ਨਵਾਂਸ਼ਹਿਰ ਵਿਖੇ ਕੋਵਿਡ-19 ਵੈਕਸੀਨ ਦੀ ਸਪਲਾਈ ਪ੍ਰਾਪਤ ਕਰ ਲਈ ਹੈ। ਜ਼ਿਲ੍ਹੇ ਨੂੰ ਕੋਵਿਡ-19 ਵੈਕਸੀਨ ਦੀਆਂ ਕੁੱਲ 5300 ਡੋਜ਼ਾਂ ਪ੍ਰਾਪਤ ਹੋਈਆਂ ਹਨ ਜੋ ਕਿ ਜ਼ਿਲ੍ਹੇ ਵਿਚ ਹੈਲਥ ਕੇਅਰ ਵਰਕਰਾਂ ਨੂੰ ਲਗਾਈਆਂ ਜਾਣਗੀਆਂ।

ਇਸ ਸਬੰਧ ਵਿਚ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਸ਼ਨਿੱਚਰਵਾਰ ਨੂੰ ਸਿਵਲ ਹਸਪਤਾਲ, ਨਵਾਂਸ਼ਹਿਰ ਅਤੇ ਕਮਿਊਨਿਟੀ ਸਿਹਤ ਕੇਂਦਰ, ਮੁਕੰਦਪੁਰ ਵਿਖੇ 100-100 ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਵੈਕਸੀਨ ਦੇ ਟੀਕੇ ਲਗਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹਾਲ ਦੀ ਘੜੀ ਕੇਵਲ ਦੋ ਸਥਾਨਾਂ ਹੀ ਉੱਤੇ ਟੀਕੇ ਲਗਾਏ ਜਾਣਗੇ। ਇਨ੍ਹਾਂ ਦੋਵੇਂ ਸਥਾਨਾਂ ਉੱਤੇ ਕੁੱਲ 200 ਹੈਲਥ ਕੇਅਰ ਵਰਕਰਾਂ ਨੰੁ ਟੀਕੇ ਲਗਾਉਣ ਦਾ ਟੀਚਾ ਮਿਿਥਆ ਗਿਆ ਹੈ।ਹੈਲਥ ਕੇਅਰ ਵਰਕਰਾਂ ਨੂੰ ਟੀਕਾਕਰਨ ਸਬੰਧੀ ਜਾਣਕਾਰੀ ਕੋਵਿਨ ਐਪ ਰਾਹੀਂ ਦੇ ਦਿੱਤੀ ਗਈ ਹੈ।
ਡਾ. ਢਾਂਡਾ ਨੇ ਦੱਸਿਆ ਕਿ ਹਰੇਕ ਸੈਸ਼ਨ ਸਾਈਟ ‘ਤੇ ਪੰਜ-ਪੰਜ ਵੈਕਸੀਨੇਸ਼ਨ ਅਫਸਰ ਅਤੇ ਇਕ-ਇਕ ਸੁਪਰਵਾਈਜ਼ਰ ਤਾਇਨਾਤ ਕੀਤੇ ਜਾਣਗੇ। ਸਭ ਤੋਂ ਪਹਿਲਾਂ ਵੈਕਸੀਨੇਸ਼ਨ ਅਫਸਰ-1 ਵੱਲੋਂ ਕੋਵਿਡ-19 ਟੀਕੇ ਦੇ ਰਜਿਸਟਰਡ ਲਾਭਪਾਤਰੀਆਂ ਦੇ ਹੱਥ ਸੈਨੇਟਾਈਜ ਕਰਵਾਕੇ ਵੇਟਿੰਗ ਰੂਮ ਵਿਚ ਬਿਠਾਇਆ ਜਾਵੇਗਾ, ਜਿਸ ਦੌਰਾਨ ਲਾਭਪਾਤਰੀ ਸੂਚੀ ਵਿਚ ਦਰਜ ਨਾਮ ਦੀ ਤਸਦੀਕ ਕੀਤੀ ਜਾਵੇਗੀ। ਇਸੇ ਦੌਰਾਨ ਵੈਕਸੀਨੇਸ਼ਨ ਅਫਸਰ-2 ਵੱਲੋਂ ਕੋ-ਵਿਨ ਪੋਰਟਲ ‘ਤੇ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਚੈੱਕ ਕੀਤੀ ਜਾਵੇਗੀ। ਇਸ ਤੋਂ ਬਾਅਦ ਉਸ ਨੂੰ ਵੈਕਸੀਨੇਟਰ ਕੋਲ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਹੈਲਥ ਕੇਅਰ ਵਰਕਰ ਨੂੰ ਕੋਵਿਡ-19 ਦਾ ਟੀਕਾ ਲਾਉਣ ਉਪਰੰਤ ਲਾਭਪਾਤਰੀ ਨੂੰ ਦੂਜਾ ਟੀਕਾ ਲਗਵਾਉਣ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ। ਦੂਜੇ ਟੀਕੇ ਲਈ ਵੀ ਲਾਭਪਾਤਰੀਆਂ ਨੂੰ ਮੈਸੇਜ ਉਨ੍ਹਾਂ ਦੇ ਰਜਿਸਟਰਡ ਮੋਬਾਇਲ ਨੰਬਰ ‘ਤੇ ਹੀ ਭੇਜਿਆ ਜਾਵੇਗਾ। ਲਾਭਪਾਤਰੀ ਦੇ ਟੀਕਾ ਲਾਉਣ ਉਪਰੰਤ ਉਸ ਨੂੰ ਅੱਧੇ ਘੰਟੇ ਲਈ ਵੈਕਸੀਨੇਸ਼ਨ ਅਫਸਰ-4 ਅਤੇ ਵੈਕਸੀਨੇਸ਼ਨ ਅਫਸਰ-5 ਦੀ ਨਿਗਰਾਨੀ ਵਿਚ ਰੱਖਿਆ ਜਾਵੇਗਾ।
Add Comment