Home » ਧਰਤੀ ਹੇਠਲਾ ਪਾਣੀ ਬਚਾਉਣਾ ਅਤੇ ਬਰਸਾਤਾਂ ਦੇ ਪਾਣੀ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ-ਡੀ. ਸੀ *
Punjabi News

ਧਰਤੀ ਹੇਠਲਾ ਪਾਣੀ ਬਚਾਉਣਾ ਅਤੇ ਬਰਸਾਤਾਂ ਦੇ ਪਾਣੀ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ-ਡੀ. ਸੀ *

ਧਰਤੀ ਹੇਠਲਾ ਪਾਣੀ ਬਚਾਉਣਾ ਅਤੇ ਬਰਸਾਤਾਂ ਦੇ ਪਾਣੀ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ-ਡੀ. ਸੀ *
ਅਧਿਕਾਰੀਆਂ ਨੂੰ ਪਾਣੀ ਦੀ ਦੁਰਵਰਤੋਂ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼
*250 ਵਰਗ ਗਜ਼ ਤੋਂ ਉੱਪਰ ਦੀ ਇਮਾਰਤ ਲਈ ‘ਰੇਨ ਵਾਟਰ ਹਾਰਵੈਸਟਿੰਗ ਵੈੱਲ’ ਬਣਾਉਣਾ ਹੋਵੇਗਾ ਲਾਜ਼ਮੀ

ਕਪੂਰਥਲਾ, 2 ਜੁਲਾਈ ,2019   :ਧਰਤੀ ਹੇਠਲਾ ਪਾਣੀ ਬਚਾਉਣਾ ਅਤੇ ਬਰਸਾਤਾਂ ਦੇ ਪਾਣੀ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ‘ਜਲ ਸ਼ਕਤੀ ਅਭਿਆਨ’ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲੇ ਵਿਚ ਪਾਣੀ ਦੀ ਦੁਰਵਰਤੋਂ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ ਅਤੇ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਕਾਰਨ ਅੱਜ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ, ਜਿਸ ਨੂੰ ਸਾਵਾਂ ਕਰਨ ਲਈ ਸਾਨੂੰ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਸਮਝਣੀ ਪਵੇਗੀ। ਉਨਾਂ ਕਿਹਾ ਕਿ ਇਸੇ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਵੱਲੋਂ ‘ਜਲ ਸ਼ਕਤੀ ਅਭਿਆਨ’ ਚਲਾਇਆ ਗਿਆ ਹੈ, ਜਿਸ ਤਹਿਤ ਬਰਸਾਤਾਂ ਦੇ ਦਿਨਾਂ ਵਿਚ ਪਾਣੀ ਨੂੰ ਸਟੋਰ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਬੀੜਾ ਚੁੱਕਿਆ ਗਿਆ ਹੈ। ਉਨਾਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਉਹ ਪਾਣੀ ਨੂੰ ਬਚਾਉਣ ਸਬੰਧੀ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਕਾਰਜਾਂ ਦੀ ਰਿਪੋਰਟ 4 ਜੁਲਾਈ ਤੱਕ ਜਮਾਂ ਕਰਵਾਉਣ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸਾਵਾਂ ਕਰਨ ਲਈ ਬਰਸਾਤਾਂ ਦੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਤੇਜ਼ੀ ਨਾਲ ਕੰਮ ਕਰਨ ਦੀ ਲੋੜ ਹੈ। ਉਨਾਂ ਕਿਹਾ ਇਸ ਸਬੰਧੀ ਕਪੂਰਥਲਾ ਅਜਿਹਾ ਪਹਿਲਾ ਜ਼ਿਲਾ ਬਣਨ ਜਾ ਰਿਹਾ ਹੈ, ਜਿਥੇ ਸ਼ਹਿਰੀ ਖੇਤਰ ਵਿਚ 250 ਵਰਗ ਗਜ਼ ਤੋਂ ਵੱਧ ਦੀ ਵਪਾਰਕ ਜਾਂ ਰਿਹਾਇਸ਼ੀ ਇਮਾਰਤ ਲਈ ‘ਰੇਨ ਵਾਟਰ ਹਾਰਵੈਸਟਿੰਗ ਵੈੱਲ’ ਬਣਾਉਣਾ ਲਾਜ਼ਮੀ ਕੀਤਾ ਜਾ ਰਿਹਾ ਹੈ। ਇਸੇ ਤਰਾਂ ਪੇਂਡੂ ਖੇਤਰ ਦੇ ਸਕੂਲਾਂ ਅਤੇ ਕਾਲਜਾਂ ਲਈ ਇਹ ਫੈਸਲਾ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਸਬੰਧਤ ਨਿਗਮ ਅਤੇ ਨਗਰ ਕੌਂਸਲਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰਾਂ ਹੱਥ ਧੋਣ ਵਾਲੀ ਟੂਟੀਆਂ ‘ਤੇ ‘ਮਿਸਟ’ ਲਗਾਉਣ ਅਤੇ ਪਾਣੀ ਵਾਲੀਟਾਂ ਟੈਂਕੀਆਂ ‘ਤੇ ਆਟੋ ਕੱਟ ਲਗਾਉਣ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਅਤੇ ਤੁਪਕਾ ਸਿੰਚਾਈ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨਾਂ ‘ਸਾਲਿਡ ਵੇਸਟ ਮੈਨੇਜਮੈਂਟ’ ਸਬੰਧੀ ਕੀਤੇ ਗਏ ਕੰਮਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਸ. ਕੰਵਲਜੀਤ ਸਿੰਘ, ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਸੁਖਪਿੰਦਰ ਸਿੰਘ, ਐਕਸੀਅਨ ਸੀਵਰੇਜ ਬੋਰਡ ਸ੍ਰੀ ਸੰਨੀ ਗੋਗਨਾ, ਡਾਇਰੈਕਟਰ ਕੇ. ਵੀ. ਕੇ ਸ. ਜੁਗਰਾਜ ਸਿੰਘ, ਨਗਰ ਕੌਂਸਲ ਦੇ ਉੱਪ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਰੰਗਾ, ਸ. ਮਨਪ੍ਰੀਤ ਸਿੰਘ ਮਾਂਗਟ, ਸਾਇਲ ਕੰਜਰਵੇਸ਼ਨ ਅਫ਼ਸਰ ਸ. ਰਵਿੰਦਰ ਸਿੰਘ, ਵਣ ਰੇਂਜ ਅਫ਼ਸਰ ਸ. ਦਵਿੰਦਰ ਪਾਲ ਸਿੰਘ, ਆਈ. ਟੀ ਮੈਨੇਜਰ ਸ੍ਰੀ ਰਾਜੇਸ਼ ਰਾਏ, ਸੁਪਰਡੈਂਟ ਸ੍ਰੀ ਸਾਹਿਲ ਓਬਰਾਏ ਤੇ ਹੋਰ ਹਾਜ਼ਰ ਸਨ।

All Time Favorite

Categories