ਜਲੰਧਰ, 28 ਜੂਨ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਚੋਣਾਂ ਸਬੰਧੀ ਆਮ ਜਨਤਾ ਨੂੰ ਵੋਟ ਰਜਿਸਟਰੇਸ਼ਨ ਕਰਵਾਉਣ, ਨਵੀਂ ਵੋਟ ਬਣਾਉਣ ਅਤੇ ਵੋਟ ਵਿੱਚ ਸੁਧਾਈ ਕਰਵਾਉਣ ਲਈ ਵਿਧਾਨ ਸਭਾ ਹਲਕਾ ਵਾਈਜ਼ ਵੋਟਰ ਜਾਗਰੂਕਤਾ ਕੈਂਪ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ 035 ਜਲੰਧਰ ਕੇਂਦਰੀ ਵਿਖੇ ਈ.ਆਰ.ਓ-ਕਮ-ਐਸ.ਡੀ.ਐਮ. ਡਾ. ਜੈ ਇੰਦਰ ਸਿੰਘ ਦੀ ਦੇਖ-ਰੇਖ ਹੇਠ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਬੀ.ਐਮ.ਸੀ. ਚੌਕ ਵਿਖੇ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਵਿੱਚ ਐਸ.ਡੀ.ਐਮ. ਡਾ. ਜੈ ਇੰਦਰ ਸਿੰਘ ਵੱਲੋਂ ਵੋਟਰਾਂ ਨੂੰ ਵੋਟਰ ਰਜਿਸਟਰੇਸ਼ਨ ਲਈ ਆਨਲਾਈਨ ਢੰਗ, ਵੋਟਰ ਹੈਲਪਲਾਈਨ ਐਪਲੀਕੇਸ਼ਨ ਅਤੇ ਦਿਵਿਆਂਗ ਵੋਟਰਾਂ ਲਈ ਪੀ.ਡਬਲਿਯੂ.ਡੀ.ਐਪਲੀਕੇਸ਼ਨ ਦਾ ਜ਼ਿਆਦਾ ਤੋਂ ਜ਼ਿਆਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਨੋਡਲ ਅਫ਼ਸਰ ਮਨਜੀਤ ਮੈਨੀ ਵੱਲੋਂ ਜਿਥੇ ਲੋਕਾਂ ਨੂੰ ਵੈੱਬਸਾਈਟ www.nvsp.in ਅਤੇ voter helpline mobile app ਬਾਰੇ ਜਾਣਕਾਰੀ ਦਿੰਦਿਆਂ ਪੂਰੀ ਪ੍ਰਕਿਰਿਆ ਬਾਰੇ ਜਾਣੂੰ ਕਰਵਾਇਆ ਗਿਆ ਉਥੇ ਸੈਕਟਰ ਅਫ਼ਸਰ ਗੁਰਦੀਪ ਸਿੰਘ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਕਿਵੇਂ ਆਨਲਾਈਨ ਢੰਗ ਨਾਲ ਉਹ ਘਰ ਬੈਠੇ ਹੀ ਆਪਣੀ ਵੋਟ ਬਣਵਾ ਸਕਦੇ ਹਨ ਅਤੇ ਘਰ ਬੈਠੇ ਹੀ ਨਿਊ ਵੋਟਰ ਈ.ਪੀ.ਆਈ.ਸੀ. ਕਾਰਜ ਡਾਊਨਲੋਡ ਕਰਦੇ ਹਨ।
ਜ਼ਿਕਰਯੋਗ ਹੈ ਕਿ 24 ਜੂਨ 2021 ਤੋਂ ਲਗਾਤਾਰ ਜਾਗਰੂਕਤਾ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਬੀ.ਐਲ.ਓ. ਸੁਨੀਲ ਕੁਮਾਰ, ਬੀ.ਐਲ.ਓ. ਬਲਵਿੰਦਰ ਸਿੰਘ, ਬੀ.ਐਲ.ਓ. ਇਕਬਾਲ ਸਿੰਘ, ਬੀ.ਐਲ.ਓ. ਜਸਵੀਨਾ ਦੇਵੀ, ਬੀ.ਐਲ.ਓ. ਬਲਵਿੰਦਰ ਕੌਰ ਵੀ ਮੌਜੂਦ ਸਨ।