ਮਾਨਸਾ, 9 ਅਪ੍ਰੈਲ: ਵਧੀਕ ਜਿ਼ਲ੍ਹਾ ਮੈਜਿਸਟਰੇਟ—ਕਮ—ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਸੀ.ਆਰ.ਪੀ.ਸੀ., 1973 ਦੀ ਧਾਰਾ 144 ਤਹਿਤ ਮਿਲੇ ਅਖਤਿਆਰਾਂ ਸਦਕਾ ਜਿ਼ਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿਚ ਗਾਇਕਾਂ, ਗੀਤਕਾਰਾਂ, ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜ਼ਾਂ ਤੇ ਹਿੰਸਾ ਅਤੇ ਨਸਿ਼ਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ਤੇ ਮੁਕੰਮਲ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਜਿ਼ਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿਚ ਗਾਇਕਾਂ, ਗੀਤਕਾਰਾਂ, ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜਾਂ ਤੇ ਅਕਸਰ ਹਿੰਸਾ ਅਤੇ ਨਸਿ਼ਆ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣ ਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਹਿੰਸਾ ਅਤੇ ਨਸਿ਼ਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।
ਇਹ ਹੁਕਮ 31 ਮਈ 2021 ਤੱਕ ਲਾਗੂ ਰਹੇਗਾ।
Our Corespondent