Home » 1480 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ : ਡਾ ਗੁਰਦੀਪ ਸਿੰਘ ਕਪੂਰ
Punjab Punjabi News

1480 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ : ਡਾ ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 12 ਜੂਨ 2021 :  ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਅੱਜ 1480 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 150279 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 273, ਬਲਾਚੌਰ ਵਿਚ 318, ਮੁਜ਼ੱਫਰਪੁਰ ਵਿਚ 288, ਮੁਕੰਦਪੁਰ ਵਿਚ 345, ਸੁੱਜੋਂ ਵਿਚ 86, ਬੰਗਾ ਵਿਚ 100 ਅਤੇ ਸੜੋਆ ਵਿਚ 70 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਕਿਹਾ ਕਿ ਕੋਵਿਡ ਰੋਕੂ ਟੀਕਾਕਰਨ ਨਾਲ ਜਿੱਥੇ ਕਰੋਨਾ ਦੀ ਮੌਜੂਦਾ ਲਹਿਰ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ, ਉੱਥੇ 100 ਫ਼ੀਸਦ ਵੈਕਸੀਨੇਸ਼ਲ ਦਾ ਟੀਚਾ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ  ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੁੱਲ 13 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਹੁਣ ਕੁੱਲ ਕੇਵਲ 160 ਅਕਟਿਵ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 28 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।

ਡਾ ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 234270 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11275 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ 921 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.81 ਫੀਸਦੀ ਉੱਤੇ ਚੱਲ ਰਹੀ ਹੈ। ਅੱਜ ਤੱਕ ਜ਼ਿਲ੍ਹੇ ਵਿਚ 10771 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

About the author

S.K. Vyas