-ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਸ਼ਾਂਤਮਈ ਤਰੀਕੇ ਨਾਲ ਹੋਈ ਕਰੀਬ 60 ਫੀਸਦੀ ਪੋਲਿੰਗ
-ਜ਼ਿਲ•ਾ ਚੋਣ ਅਫ਼ਸਰ ਨੇ ਵੋਟਰਾਂ ਅਤੇ ਚੋਣ ਅਮਲੇ ਨੂੰ ਦਿੱਤੀ ਵਧਾਈ
-ਐਮਰਜੈਂਸੀ ਹਾਲਾਤ ਦੌਰਾਨ ਵੋਟਰਾਂ ਅਤੇ ਚੋਣ ਅਮਲੇ ਲਈ ਕੀਤਾ ਗਿਆ ਸੀ ਸਿਹਤ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ
ਹੁਸ਼ਿਆਰਪੁਰ, 19 ਮਈ :
05-ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਅੱਜ ਸ਼ਾਂਤੀਪੂਰਨ ਤਰੀਕੇ ਨਾਲ ਕਰੀਬ 60 ਫੀਸਦੀ ਪੋਲਿੰਗ ਹੋਈ। ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਵਿੱਚ ਵੋਟ ਪਾਉਣ ਲਈ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਕਰੀਬ 54 ਫੀਸਦੀ, ਉੜਮੁੜ ਵਿਖੇ ਕਰੀਬ 60.74 ਫੀਸਦੀ, ਮੁਕੇਰੀਆਂ ਕਰੀਬ 62 ਫੀਸਦੀ, ਦਸੂਹਾ ਕਰੀਬ 59 ਫੀਸਦੀ, ਚੱਬੇਵਾਲ ਕਰੀਬ 64.54 ਫੀਸਦੀ, ਹੁਸ਼ਿਆਰਪੁਰ ਕਰੀਬ 63.80 ਫੀਸਦੀ, ਸ਼੍ਰੀ ਹਰਗੋਬਿੰਦਪੁਰ ਕਰੀਬ 55.80 ਫੀਸਦੀ, ਭੁਲੱਥ ਕਰੀਬ 55.32 ਫੀਸਦੀ ਅਤੇ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਕਰੀਬ 48.40 ਫੀਸਦੀ ਵੋਟਾਂ ਪੋਲ ਹੋਈਆਂ। ਹੁਣ ਜ਼ਿਲ•ੇ ਦੇ 8 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੋ ਗਿਆ ਹੈ ਅਤੇ ਇਨ•ਾਂ ਮਸ਼ੀਨਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਟਰੌਂਗ ਰੂਮਾਂ ਵਿੱਚ ਜਿਲ•ਾ ਪ੍ਰਸ਼ਾਸ਼ਨ ਵਲੋਂ ਜਮ•ਾਂ ਕਰਵਾ ਦਿੱਤਾ ਗਿਆ ਹੈ।
ਜ਼ਿਲ•ਾਂ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ੇ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਾਂ ਪੋਲ ਹੋਈਆਂ, ਜਿਸ ਲਈ ਜ਼ਿਲ•ਾ ਵਾਸੀ ਵਧਾਈ ਦੇ ਪਾਤਰ ਹਨ। ਉਨ•ਾਂ ਕਿਹਾ ਕਿ ਨੌਜਵਾਨਾਂ ਵਿੱਚ ਵੀ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ ਅਤੇ ਨਵੇਂ ਰਜਿਸਟਰਡ ਹੋਏ ਇਨ•ਾਂ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਵੀ ਪੂਰੇ ਉਤਸ਼ਾਹ ਨਾਲ ਕੀਤੀ ਹੈ।
ਸ੍ਰੀਮਤੀ ਈਸ਼ਾ ਕਾਲੀਆ ਨੇ ਚੋਣ ਅਮਲੇ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2019 ਦੀ ਵੋਟ ਪ੍ਰਕ੍ਰਿਆ ਨੂੰ ਨੇਪਰੇ ਚਾੜ•ਨ ਵਿੱਚ ਉਨ•ਾਂ ਦਾ ਅਹਿਮ ਯੋਗਦਾਨ ਹੈ। ਉਨ•ਾਂ ਕਿਹਾ ਕਿ ਚੋਣ ਅਮਲੇ ਦੀ ਤਨਦੇਹੀ ਨਾਲ ਨਿਭਾਈ ਡਿਊਟੀ ਕਾਰਨ ਹੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਵੋਟ ਪ੍ਰਕ੍ਰਿਆ ਪਾਰਦਰਸ਼ੀ ਅਤੇ ਸਫ਼ਲਤਾਪੂਰਵਕ ਸਿਰੇ ਚੜ•ੀ ਹੈ। ਉਨ•ਾਂ ਕਿਹਾ ਕਿ ਹੁਣ ਪੋਲ ਹੋਈਆਂ ਇਨ•ਾਂ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਉਨ•ਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਅਤੇ ਚੋਣ ਅਮਲੇ ਲਈ ਐਂਬੂਲੈਂਸ ਸਹੂਲਤ ਵੀ ਮੁਹੱਈਆ ਕਰਵਾਈ ਗਈ, ਤਾਂ ਜੋ ਐਮਰਜੈਂਸੀ ਹਾਲਾਤ ਵਿੱਚ ਦਿਵਆਂਗਜਨ ਜਾਂ ਹੋਰ ਵੋਟਰਾਂ ਅਤੇ ਚੋਣ ਅਮਲੇ ਨੂੰ ਫੌਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ•ਾਂ ਕਿਹਾ ਕਿ ਐਂਬੂਲੈਂਸਾਂ ਵਿੱਚ ਡਾਕਟਰ, ਫਾਰਮਾਸਿਸਟ ਸਮੇਤ ਨਰਸਿੰਗ ਸਟਾਫ ਅਤੇ ਜ਼ਰੂਰੀ ਦਵਾਈਆਂ ਉਪਲਬੱਧ ਸਨ।
